ਕਣਕ ਦੀ ਕਟਾਈ ਕਰ ਰਹੀ ਕੰਬਾਈਨ ਨੂੰ ਲੱਗੀ ਅੱਗ, ਸੜ ਕੇ ਸੁਆਹ

ਕਣਕ ਦੀ ਕਟਾਈ ਕਰ ਰਹੀ ਕੰਬਾਈਨ ਨੂੰ ਲੱਗੀ ਅੱਗ, ਸੜ ਕੇ ਸੁਆਹ

  • Punjab
  • April 20, 2023
  • No Comment
  • 68

#038;imwidth=1200&;imheight=628" alt="">

Punjab News: ਫਾਜ਼ਿਲਕਾ ਦੇ ਪਿੰਡ ਧੁਨਕੀਆ ਵਿੱਚ ਫ਼ਸਲ ਦੀ ਕਟਾਈ ਕਰ ਰਹੀ ਕੰਬਾਈਨ ਨੂੰ ਅੱਗ ਲੱਗ ਗਈ। ਹਾਸਲ ਜਾਣਕਾਰੀ ਮੁਤਾਬਕ ਕਣਕ ਦਾ ਸੀਜ਼ਨ ਚੱਲ਼ ਰਿਹਾ ਹੈ। ਹੁਣ ਕਣਕ ਦੀ ਫਸਲ ਦੀ ਕਟਾਈ ਚੱਲ ਰਹੀ ਹੈ। ਇਸ ਤਹਿਤ ਇੱਕ ਖਬਰ ਪਿੰਡ ਧੁਨਕੀਆ ਤੋਂ ਸਾਹਮਣੇ ਆਈ ਹੈ। ਇੱਥੇ ਕਣਕ ਦੀ ਫਸਲ ਦੀ ਕਟਾਈ ਕਰ ਰਹੀ ਕੰਬਾਇਨ ਨੂੰ ਅੱਗ ਲੱਗ ਗਈ ਹੈ।

ਦੱਸ ਦਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਅੱਗ ਨੇ ਕੰਬਾਈਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਅੱਗ ਕਣਕ ਦੀ ਫਸਲ ਤੱਕ ਪਹੁੰਚਦੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾ ਲਿਆ। ਇਸ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਕੰਬਾਇਨ ਦਾ ਕਾਫ਼ੀ ਨੁਕਸਾਨ ਹੋ ਗਿਆ।

ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ 9 ਏਕੜ ਕਣਕ ਸੜ ਕੇ ਸਵਾਹ 

ਇਸੇ ਤਰ੍ਹਾਂ ਭਵਾਨੀਗੜ੍ਹ ਨੇੜਲੇ ਪਿੰਡ ਭੱਟੀਵਾਲ ਕਲਾਂ ਵਿੱਚ ਬਿਜਲੀ ਦੀਆਂ ਤਾਰਾਂ ਤੋਂ ਹੋਏ ਸ਼ਾਰਟ ਸਰਕਟ ਕਾਰਨ 9 ਏਕੜ ਕਣਕ ਸੜ ਕੇ ਸਵਾਹ ਹੋ ਗਈ। ਕਿਸਾਨ ਗੁਰਮੀਤ ਸਿੰਘ ਰਟੋਲ ਤੇ ਗੁਰਚੇਤ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚੋਂ ਲੰਘ ਰਹੀ ਬਿਜਲੀ ਦੀ ਲਾਈਨ ਦੀਆਂ ਤਾਰਾਂ ਤੋਂ ਸ਼ਾਰਟ ਸਰਕਟ ਹੋਣ ਕਾਰਨ ਪੱਕੀ ਖੜੀ ਕਣਕ ਨੂੰ ਅੱਗ ਲੱਗ ਗਈ। 

ਰੌਲਾ ਪਾਉਣ ’ਤੇ ਪਿੰਡ ਦੇ ਲੋਕਾਂ ਨੇ ਟਰੈਕਟਰਾਂ ਤੇ ਹੋਰ ਸਾਧਨਾਂ ਰਾਹੀਂ ਅੱਗ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਿਸਾਨ ਸਵਰਨ ਸਿੰਘ ਦੀ ਤਿੰਨ ਏਕੜ, ਮੇਜਰ ਸਿੰਘ ਦੀ ਇੱਕ ਏਕੜ ਤੇ ਬਲਿਆਲ ਦੇ ਕਿਸਾਨ ਕਰਮਜੀਤ ਸਿੰਘ ਤੇ ਸਾਥੀ ਵੱਲੋਂ ਜ਼ਮੀਨ ਠੇਕੇ ’ਤੇ ਲੈ ਕੇ ਬੀਜੀ 5 ਏਕੜ ਕਣਕ ਸੜ ਗਈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ &;ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ &;ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Oldest
Newest Most Voted