
ਖੁਸ਼ਖਬਰੀ! ਨਰਸਿੰਗ ਦੀਆਂ ਵਿਦਿਆਰਥਣਾਂ ਲਈ ਖੋਲ੍ਹੇ ਜਾਣਗੇ 157 ਨਵੇਂ ਕਾਲਜ,
- Education
- April 27, 2023
- No Comment
- 64

New Nursing Colleges In India: ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਜਲਦ ਤੋਹਫਾ ਮਿਲਣ ਜਾ ਰਿਹਾ ਹੈ। ਦੇਸ਼ ਭਰ ਵਿੱਚ 157 ਨਵੇਂ ਨਰਸਿੰਗ ਕਾਲਜ ਖੋਲ੍ਹਣ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਇਸ ਸੰਦਰਭ ਵਿੱਚ ਇਹ ਫੈਸਲਾ ਲਿਆ ਅਤੇ ਦੱਸਿਆ ਕਿ ਦੇਸ਼ ਭਰ ਵਿੱਚ 157 ਨਵੇਂ ਨਰਸਿੰਗ ਕਾਲਜ ਖੋਲ੍ਹੇ ਜਾਣਗੇ। ਇਨ੍ਹਾਂ ਵਿੱਚੋਂ ਹਰੇਕ ਕਾਲਜ ਵਿੱਚ 100 ਨਰਸਿੰਗ ਸੀਟਾਂ ਹੋਣਗੀਆਂ। ਇਸ ਮੁਤਾਬਕ ਹੁਣ ਨਰਸਿੰਗ ਦੇ ਵਿਦਿਆਰਥੀਆਂ ਨੂੰ 15,700 ਵਾਧੂ ਸੀਟਾਂ ‘ਤੇ ਦਾਖਲਾ ਮਿਲੇਗਾ। ਇਹ ਗਿਣਤੀ ਪਹਿਲਾਂ ਨਾਲੋਂ ਵਧੇਗੀ।






