ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਪੰਜਾਬੀ ਜਵਾਨ ਸ਼ਹੀਦ

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਪੰਜਾਬੀ ਜਵਾਨ ਸ਼ਹੀਦ

  • Punjab
  • April 21, 2023
  • No Comment
  • 56

#038;imwidth=1200&;imheight=628" alt="">

Ludhiana News: ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਨੈਸ਼ਨਲ ਹਾਈਵੇਅ &;ਤੇ ਹੋਏ ਅੱਤਵਾਦੀ ਹਮਲੇ ਵਿੱਚ ਪੰਜਾਬੀ ਜਵਾਨ ਮਨਦੀਪ ਸਿੰਘ (39) ਸ਼ਹੀਦ ਹੋ ਗਿਆ ਹੈ। ਫੌਜੀ ਅਧਿਕਾਰੀਆਂ ਨੇ ਦੇਰ ਰਾਤ ਫੋਨ &;ਤੇ ਪਰਿਵਾਰ ਨੂੰ ਮਨਦੀਪ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਹੈ। ਮਨਦੀਪ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਰਹਿਣ ਵਾਲਾ ਸੀ। 

ਹਾਸਲ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਪੁਣਛ ਨੈਸ਼ਨਲ ਹਾਈਵੇ &;ਤੇ ਹੋਏ ਅੱਤਵਾਦੀ ਹਮਲੇ &;ਚ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਨਾਲ ਸਬੰਧਤ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਫੌਜੀ ਜਵਾਨ ਮਨਦੀਪ ਸਿੰਘ (39) ਸਪੁੱਤਰ ਸਾਬਕਾ ਸਰਪੰਚ ਸਵਰਗੀ ਰੂਪ ਸਿੰਘ ਵੀ ਸ਼ਾਮਲ ਸੀ ਜੋ ਇਸ ਵੱਡੇ ਹਾਦਸੇ ‘ਚ ਸ਼ਹੀਦ ਹੋ ਗਿਆ ਹੈ।

ਇਸ ਦੀ ਪੁਸਟੀ ਫੌਜ ਵੱਲੋਂ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਭਾਰਤੀ ਫੌਜ ‘ਚ ਹੌਲਦਾਰ ਸੀ ਤੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ।

ਉਹ ਆਪਣੇ ਪਿੱਛੇ ਆਪਣੀ ਮਾਂ, ਪਤਨੀ ਤੇ ਬੇਟਾ ਤੇ ਬੇਟੀ, ਭਰਾਵਾਂ ਸਮੇਤ ਹੱਸਦੇ ਵੱਸਦੇ ਪਰਿਵਾਰ ਨੂੰ ਅਲਵਿਦਾ ਆਖ ਗਿਆ ਹੈ। ਜਿਉਂ ਹੀ ਖਬਰ ਪਿੰਡ ਚਣਕੋਈਆਂ ਕਲਾਂ ਪੁੱਜੀ ਤਾਂ ਸਾਰੇ ਪਿੰਡ ‘ਚ ਸੰਨਾਟਾ ਛਾ ਗਿਆ।

ਦੱਸ ਦਈਏ ਜੰਮੂ-ਕਸ਼ਮੀਰ ਦੇ ਪੁੰਛ &;ਚ ਵੀਰਵਾਰ (20 ਅਪ੍ਰੈਲ) ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਦੇ ਇੱਕ ਵਾਹਨ &;ਚ ਅੱਗ ਲੱਗਣ ਕਾਰਨ 5 ਜਵਾਨ ਸ਼ਹੀਦ ਹੋ ਗਏ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਫੌਜ ਨੇ ਇੱਕ ਬਿਆਨ &;ਚ ਕਿਹਾ ਕਿ ਸਾਰੇ ਪੰਜ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਸਬੰਧਤ ਸਨ ਅਤੇ ਉਨ੍ਹਾਂ ਨੂੰ ਇਲਾਕੇ &;ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਕੀਤਾ ਗਿਆ ਸੀ। ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: Ludhiana News: ਨਾਬਾਲਗ ਚਲਾ ਰਿਹਾ ਸੀ ਥਾਰ! ਕੰਟਰੋਲ ਨਹੀਂ ਹੋਈ ਤਾਂ ਗਲੀ &;ਚ ਖੇਡ ਰਹੇ ਬੱਚੇ &;ਤੇ ਜਾ ਚੜ੍ਹੀ, ਪਸਲੀਆਂ ਟੁੱਟੀਆਂ&;

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ &;ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Oldest
Newest Most Voted