ਟਰੱਕ ਚਲਾਉਂਦੇ ਸਮੇਂ ਡਰਾਈਵਰ ਹੋਇਆ ਬੇਹੋਸ਼ , CCTV ‘ਚ ਕੈਦ

ਟਰੱਕ ਚਲਾਉਂਦੇ ਸਮੇਂ ਡਰਾਈਵਰ ਹੋਇਆ ਬੇਹੋਸ਼ , CCTV ‘ਚ ਕੈਦ

  • India
  • April 23, 2023
  • No Comment
  • 62

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ‘ਚ ਪੈਟਰੋਲ ਪੰਪ ‘ਤੇ ਟਰੱਕ ਦੇ ਡਰਾਈਵਰ ਨੇ ਤਾਂਡਵ ਮਚਾ ਦਿੱਤਾ ਹੈ। ਟਰੱਕ ਚਲਾਉਂਦੇ ਸਮੇਂ ਡਰਾਈਵਰ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਟਰੱਕ ਉੱਥੇ ਖੜ੍ਹੀ ਕਾਰ ਨਾਲ ਜਾ ਟਕਰਾਇਆ ਅਤੇ ਤੇਲ ਭਰਨ ਵਾਲੀ ਮਸ਼ੀਨ ‘ਤੇ ਚੜ੍ਹ ਗਿਆ। ਇਸ ਘਟਨਾ ਨਾਲ ਪੈਟਰੋਲ ਪੰਪ ‘ਤੇ ਹਫੜਾ-ਦਫੜੀ ਮਚ ਗਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ।

 

ਦਰਅਸਲ, ਘਟਨਾ ਭੌਰ ਤਾਲੁਕਾ ਦੇ ਖੇਡ ਸ਼ਿਵਾਪੁਰ ਸਥਿਤ ਪੈਟਰੋਲ ਪੰਪ ਦੀ ਹੈ। ਇਸ ਘਟਨਾ ਦੀ ਜੋ ਵੀਡੀਓ ਸਾਹਮਣੇ ਆਈ ਹੈ, ਉਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਸਫੇਦ ਰੰਗ ਦੀ ਕਾਰ ‘ਚ ਪੈਟਰੋਲ ਭਰਿਆ ਜਾ ਰਿਹਾ ਹੈ। ਸਭ ਕੁਝ ਆਮ ਵਾਂਗ ਚੱਲ ਰਿਹਾ ਹੈ।

ਇਹ ਵੀ ਪੜ੍ਹੋ :  ਸ਼ਹੀਦ ਸੇਵਕ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ , ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਉਦੋਂ ਪਿੱਛੇ ਤੋਂ ਇੱਕ ਟਰੱਕ ਆਉਂਦਾ ਹੈ ਪਰ ਟਰੱਕ ਨਹੀਂ ਰੁਕਦਾ। ਕਾਰ ਵਿੱਚ ਪੈਟਰੋਲ ਭਰ ਰਿਹਾ ਪੈਟਰੋਲ ਪੰਪ ਦਾ ਕਰਮਚਾਰੀ ਟਰੱਕ ਨੂੰ ਦੇਖ ਕੇ ਭੱਜਦਾ ਹੈ। ਇਸ ਦੌਰਾਨ ਟਰੱਕ ਨੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫਿਰ ਰਿਫਿਊਲਿੰਗ ਮਸ਼ੀਨ  ‘ਤੇ ਚੜ੍ਹ ਗਿਆ। ਟਰੱਕ ਨਾਲ ਟਕਰਾਉਂਦੇ ਹੀ ਮਸ਼ੀਨ ਟੁੱਟ ਜਾਂਦੀ ਹੈ। ਪੈਟਰੋਲ ਪੰਪ ‘ਤੇ ਹਫੜਾ-ਦਫੜੀ ਮੱਚੀ ਹੋਈ ਹੈ। ਪੰਪ ਕਰਮਚਾਰੀਆਂ ਨੂੰ ਸਮਝ ਨਹੀਂ ਆ ਰਿਹਾ ਕਿ ਕੀ ਕੀਤਾ ਜਾਵੇ। 

ਟਰੱਕ ਡਰਾਈਵਰ ਨੂੰ ਆ ਰਿਹਾ ਸੀ ਚੱਕਰ

ਪਤਾ ਲੱਗਾ ਹੈ ਕਿ ਜਦੋਂ ਟਰੱਕ ਚਾਲਕ ਡੀਜ਼ਲ ਭਰਨ ਲਈ ਪੈਟਰੋਲ ਪੰਪ ‘ਤੇ ਆ ਰਿਹਾ ਸੀ ਤਾਂ ਉਸ ਨੂੰ ਚੱਕਰ ਆ ਗਿਆ ਅਤੇ ਟਰੱਕ ਬੇਕਾਬੂ ਹੋ ਗਿਆ। ਇਸ ਤੋਂ ਬਾਅਦ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਤੇਲ ਵਾਲੀ ਮਸ਼ੀਨ ਨੂੰ ਤੋੜ ਦਿੱਤਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Source

Related post

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ ਪੱਧਰੀ ਸਹੂਲਤਾਂ ਲਈ ਵਚਨਬੱਧਤਾ ਦੁਹਰਾਈ

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ…

ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਅੱਗੇ ਵਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…
BHAGWANT MANN REITERATES COMMITMENT TO UPSCALE FACILITIES IN GOVERNMENT HEALTH CARE CENTRES

BHAGWANT MANN REITERATES COMMITMENT TO UPSCALE FACILITIES IN GOVERNMENT…

Chandigarh: Taking a leap forward towards further imparting quality health service to the people of state, the Punjab Chief Minister Bhagwant…
ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਖਿਡਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ: ਮੀਤ ਹੇਅਰ

ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਖਿਡਾਰੀਆਂ ਨੂੰ ਵਿਸ਼ੇਸ਼…

ਚੰਡੀਗੜ੍ਹ: ਪੰਜਾਬ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਵਧੀਆ ਪਲੇਟਫਾਰਮ ਪ੍ਰਦਾਨ ਕਰਨ ਲਈ ਪੰਜਾਬ ਦੇ 35…
0 0 votes
Article Rating
Subscribe
Notify of
guest
0 Comments
Inline Feedbacks
View all comments