‘ਟੈੱਟ’ ਪੇਪਰ ‘ਚ ਕੁਤਾਹੀ ਬਾਰੇ ਪੰਜਾਬ ਸਰਕਾਰ ਲਵੇਗੀ ਸਖ਼ਤ ਐਕਸ਼ਨ,

‘ਟੈੱਟ’ ਪੇਪਰ ‘ਚ ਕੁਤਾਹੀ ਬਾਰੇ ਪੰਜਾਬ ਸਰਕਾਰ ਲਵੇਗੀ ਸਖ਼ਤ ਐਕਸ਼ਨ,

#038;imwidth=1200&;imheight=628" alt="">

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਟੈੱਟ’ ਦੀ ਪ੍ਰੀਖਿਆ ਵਿੱਚ ਹੋਈ ਕੁਤਾਹੀ ਨੂੰ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੇਪਰ ਲੀਕ ਦਾ ਮਾਮਲਾ ਨਹੀਂ ਸਗੋਂ ਇਸ ਵਿੱਚ ਉੱਤਰਾਂ ਨੂੰ ਗੂੜ੍ਹਾ ਕਰ ਦਿੱਤਾ ਗਿਆ ਹੈ। ਇਹ ਨਕਲ ਮਾਫੀਆ ਦਾ ਨਵਾਂ ਢੰਗ ਤਰੀਕਾ ਹੈ। ਸੀਐਮ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਆਪਣੇ ਪ੍ਰਸ਼ਨ ਪੱਤਰ ਤਿਆਰ ਕਰਨ ਵਾਲੇ ਅਮਲੇ ਤੇ ਹੋਰਨਾਂ ਨੂੰ ਵਧੇਰੇ ਸਿੱਖਿਅਤ ਕਰੇਗੀ। 

ਜੀ-20 ਸੰਮੇਲਨ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਵਿੱਚ ਸਿੱਖਿਆ ਦੇ ਖੇਤਰ ਵਿਚ ਜੋ ਚੰਗੇ ਸੁਝਾਅ ਉੱਭਰ ਕੇ ਸਾਹਮਣੇ ਆਉਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਅਪਣਾਉਣ ਦਾ ਯਤਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖਾਲਸਾ ਕਾਲਜ ਵਿੱਚ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੀ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। 

ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ &;ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ &;ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

Source

Related post

Delhi Govt Schools ਦੇ 12ਵੀਂ ਦੇ ਨਤੀਜੇ ਦੇਸ਼ ਭਰ ‘ਚ

Delhi Govt Schools ਦੇ 12ਵੀਂ ਦੇ ਨਤੀਜੇ ਦੇਸ਼ ਭਰ…

1 && splitUrl[1] == “mute”){ ismute = true; }*/ var videoUrl = “https://d2g1p0cv65b13g.cloudfront.net/transcoding-videos/64622007ee2b1d0ba3e1832a/hls/main_playlist.m3u8”; var preroll = “https://pubads.g.doubleclick.net/gampad/ads?iu=/2599136/ABP_WEB/abp_web_vod_preroll&tfcd=0&npa=0&sz=640×480&cust_params=site%3DPunjabi%26storyID%3D719393&gdfp_req=1&output=vmap&ad_rule=1&unviewed_position_start=1&env=vp&impl=s&correlator=”; var midroll = “https://pubads.g.doubleclick.net/gampad/ads?iu=/2599136/ABP_WEB/abp_web_vod_midroll&tfcd=0&npa=0&sz=640×480&cust_params=site%3DPunjabi&gdfp_req=1&output=vmap&ad_rule=1&unviewed_position_start=1&env=vp&impl=s&correlator=”;…
Bank Jobs: RBI ‘ਚ ਨਿਕਲੀਆਂ ਬੰਪਰ ਅਹੁਦਿਆਂ ‘ਤੇ ਭਰਤੀਆਂ, ਇਸ

Bank Jobs: RBI ‘ਚ ਨਿਕਲੀਆਂ ਬੰਪਰ ਅਹੁਦਿਆਂ ‘ਤੇ ਭਰਤੀਆਂ,…

RBI Recruitment 2023 Registration Underway: ਜੇ ਤੁਸੀਂ ਭਾਰਤੀ ਰਿਜ਼ਰਵ ਬੈਂਕ ਵਿੱਚ ਨੌਕਰੀ ਕਰਨਾ ਚਾਹੁੰਦੇ ਹੋ, ਤਾਂ ਇਹ ਮੌਕਾ ਤੁਹਾਨੂੰ ਰੁਜ਼ਗਾਰ ਪ੍ਰਦਾਨ…
ISC 12th Result 2023 Out: : ISC ਨੇ 12ਵੀਂ ਦੇ

ISC 12th Result 2023 Out: : ISC ਨੇ 12ਵੀਂ…

CISCE 12th Result 2023 Declared: ਕਾਉਂਸਿਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ ਅੱਜ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕੀਤੇ…
0 0 votes
Article Rating
Subscribe
Notify of
guest
0 Comments
Oldest
Newest Most Voted