ਪੰਜਾਬ ਦੀ ਬਜਾਏ ਹੁਣ ਗੁਜਰਾਤ ਬਣਿਆ ਹੈਰੋਇਨ ਸਪਲਾਈ ਦੀ ਗੜ੍ਹ , ਮੁੜ 200 ਕਰੋੜ ਦੀ ਹੈਰੋਇਨ ਜ਼ਬਤ
- India
- September 14, 2022
- No Comment
- 117
[ad_1]

ਅਹਿਮਦਾਬਾਦ : ਪੰਜਾਬ ਦੀ ਬਜਾਏ ਹੁਣ ਗੁਜਰਾਤ ਹੈਰੋਇਨ ਸਪਲਾਈ ਦੀ ਗੜ੍ਹ ਬਣਦਾ ਜਾ ਰਿਹਾ ਹੈ। ਗੁਜਰਾਤ ਤੋਂ ਲਗਾਤਾਰ ਹੈਰੋਇਨ ਫੜ੍ਹੀ ਜਾ ਰਹੀ ਹੈ। ਹੁਣ ਫਿਰ ਗੁਜਰਾਤ ਦੇ ਅਤਿਵਾਦ ਰੋਕੂ ਦਸਤੇ ਨੇ ਬੁੱਧਵਾਰ ਨੂੰ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਗੁਜਰਾਤ ਦੇ ਅਤਿਵਾਦ ਰੋਕੂ ਦਸਤੇ ਨੇ ਬੁੱਧਵਾਰ ਨੂੰ ਭਾਰਤੀ ਤੱਟ ਰੱਖਿਅਕ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤੱਟ ਤੋਂ ਦੂਰ ਅਰਬ ਸਾਗਰ ਵਿੱਚ ਇੱਕ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਤੋਂ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਏਟੀਐਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਛੇ ਪਾਕਿਸਤਾਨੀ ਨਾਗਰਿਕਾਂ ਤੇ ਕਿਸ਼ਤੀ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਤੱਟ ਰੱਖਿਅਕ ਤੇ ਏਟੀਐਸ ਦੀ ਸਾਂਝੀ ਟੀਮ ਨੇ ਕੱਛ ਜ਼ਿਲ੍ਹੇ ਦੇ ਜਾਖਾਊ ਬੰਦਰਗਾਹ ਨੇੜੇ ਸਮੁੰਦਰ ਵਿੱਚ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਰੋਕਿਆ ਤੇ ਤਲਾਸ਼ੀ ਲੈਣ ’ਤੇ ਉਸ ਵਿਚੋਂ 40 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਨੂੰ ਗੁਜਰਾਤ ਤੱਟ ‘ਤੇ ਉਤਾਰਨ ਤੋਂ ਬਾਅਦ ਸੜਕ ਰਾਹੀਂ ਪੰਜਾਬ ਲਿਜਾਇਆ ਜਾਣਾ ਸੀ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।

[ad_2]
Source link