ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਿਲੇਗਾ 10 ਫੀਸਦੀ ਮੁਆਵਜ਼ਾ

ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਿਲੇਗਾ 10 ਫੀਸਦੀ ਮੁਆਵਜ਼ਾ

  • Punjab
  • April 28, 2023
  • No Comment
  • 71

Punjab Cabinet Meeting: ਪੰਜਾਬ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। 

ਪੰਜਾਬ ਕੈਬਨਿਟ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਹੈ ਕਿ ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।

ਇਹ ਵੀ ਪੜ੍ਹੋ: ਅਫਸਾਨਾ ਖਾਨ ਨੂੰ ਵੈਸਟਰਨ ਡਰੈੱਸ ਪਹਿਨਣੀ ਪਈ ਮਹਿੰਗੀ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਕਿਹਾ- ‘ਮੋਟੀ’

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਹਰ ਸੜਕ ’ਤੇ ਟੋਲ ਪਲਾਜ਼ਾ ਤਾਂ ਬਣੇ ਹੋਏ ਹਨ ਪਰ ਸੜਕਾਂ ਟੁੱਟੀਆਂ ਪਈਆਂ ਹਨ। ਸਭ ਤੋਂ ਪਹਿਲਾਂ ਟੋਲ ਪਲਾਜ਼ਿਆਂ ਨੂੰ ਖਤਮ ਕੀਤਾ ਜਾਵੇਗਾ। ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਆਗੂਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਕਾਨੂੰਨ ਮੁਤਾਬਕ ਜਾਇਦਾਦਾਂ ਨੂੰ ਸੀਲ ਕਰਨ ਤੋਂ ਬਾਅਦ ਇਸ ਪੈਸੇ ਦੀ ਵਰਤੋਂ ਲੋਕ ਹਿੱਤ ਵਿੱਚ ਕੀਤੀ ਜਾਵੇਗੀ।

ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਕਾਰਨ ਕਈ-ਕਈ ਦਿਨ ਸੈਂਪਲ ਲੈਬਾਰਟਰੀ ਵਿੱਚ ਪਏ ਰਹਿੰਦੇ ਹਨ। ਕੰਮ ਦਾ ਬੋਝ ਜ਼ਿਆਦਾ ਹੈ। ਅਜਿਹੇ ‘ਚ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨੂੰ ਡਰੱਗ ਲੈਬ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਤੇ ਖੇਡ ਵਿਭਾਗ ਵਿੱਚ ਵੀ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਜੀਆ ਖਾਨ ਸੁਸਾਈਡ ਕੇਸ ‘ਚ ਸੂਰਜ ਪੰਚੋਲੀ ਬਰੀ, 10 ਸਾਲਾਂ ਬਾਅਦ ਕੋਰਟ ਨੇ ਸੁਣਾਇਆ ਫੈਸਲਾ

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Inline Feedbacks
View all comments