ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ : ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ : ਲਾਲ ਚੰਦ ਕਟਾਰੂਚੱਕ

  • Punjab
  • April 25, 2023
  • No Comment
  • 64

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ ਵੱਲੋਂ ਬਣਾਏ ਰਿਕਾਰਡ ਨੂੰ ਮਾਤ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਪੱਖੀ ਰਵੱਈਆ ਅਖਤਿਆਰ ਕੀਤਾ ਹੈ, ਜਿਸ ਦੀ ਪੁਸ਼ਟੀ ਤੱਥਾਂ ਅਤੇ ਅੰਕੜਿਆਂ ਤੋਂ ਹੁੰਦੀ ਹੈ।

 

ਮੰਤਰੀ ਨੇ ਪਿਛਲੇ ਸਾਲਾਂ ਵਿੱਚ 23 ਅਪ੍ਰੈਲ ਤੱਕ ਕਿਸਾਨਾਂ ਦੀਆਂ ਅਦਾਇਗੀਆਂ ਦੇ ਅੰਕੜਿਆਂ ਨਾਲ ਤੁਲਨਾ ਕਰਦਿਆਂ ਦੱਸਿਆ ਕਿ ਇਸ ਸਾਲ ਇਸ ਮਿਤੀ ਤੱਕ 11,394 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ ਨਾਲੋਂ ਵੱਧ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਮਿਤੀ ਤੱਕ 11,288 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਿਤੀ ਤੱਕ ਸਭ ਤੋਂ ਵੱਧ ਅਦਾਇਗੀਆਂ ਸਾਲ 2018-19, 2013-14 ਅਤੇ 2017-18 ਵਿੱਚ ਕ੍ਰਮਵਾਰ ₹7568 ਕਰੋੜ, ₹6745 ਕਰੋੜ ਅਤੇ ₹6418 ਕਰੋੜ ਰੁਪਏ ਕੀਤੀਆਂ ਗਈਆਂ ਸਨ।

 ਇਹ ਵੀ ਪੜ੍ਹੋ : ਕਿਤੇ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਹੁਣ ਪੰਜਾਬ ਦੇ ਨਾਗਰਿਕਾਂ ਨੂੰ ਮੋਬਾਇਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ, ਜਾਣੋ ਕਿਵੇਂ ?

ਮੰਤਰੀ ਨੇ ਕਿਹਾ ਕਿ 2020-21 ਅਤੇ 2019-20 ਦੌਰਾਨ ਕਿਸਾਨਾਂ ਨੂੰ ਇਸ ਮਿਤੀ ਤੱਕ 300 ਕਰੋੜ ਰੁਪਏ ਵੀ ਨਹੀਂ ਮਿਲੇ ਸਨ ਜਦਕਿ ਸਾਲ 2015-16 ਵਿੱਚ ਅਦਾਇਗੀਆਂ ਸ਼ੁਰੂ ਵੀ ਨਹੀਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਸਬੰਧੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਭ੍ਰਿਸ਼ਟ ਰਵਾਇਤਾਂ ਨੂੰ ਖਤਮ ਕਰਨ ਲਈ ਕੀਤੇ ਗਏ ਇਮਾਨਦਾਰ ਯਤਨਾਂ ਦਾ ਇਹ ਨਤੀਜਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਖਰਾਬੇ ਦਾ ਮੁਆਵਜ਼ਾ ਦੇਣ ਜਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੇਂਦਰ ਵੱਲੋਂ ਲਗਾਈ ਗਈ ਕਟੌਤੀ ਦੇ ਬਾਵਜੂਦ ਪੂਰਾ ਮੁੱਲ ਦੇਣ ਲਈ ਸਰਗਰਮ ਪਹੁੰਚ ਅਪਣਾ ਰਹੀ ਹੈ।

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Inline Feedbacks
View all comments