ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਚੰਡੀਗੜ੍:

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ’ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ।

ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

Related post

MEET HAYER CONGRATULATES SIFT KAUR SAMRA FOR WINNING BRONZE AT ISSF WORLD CUP

MEET HAYER CONGRATULATES SIFT KAUR SAMRA FOR WINNING BRONZE…

Chandigarh: The Sports Minister, Punjab, Gurmeet Singh Meet Hayer on Sunday has congratulated the Faridkot based Shooter Sift Kaur Samra for…
0 0 votes
Article Rating
Subscribe
Notify of
guest
0 Comments
Oldest
Newest Most Voted