ਸਵੇਰੇ 3 ਵਜੇ ਪਾਕਿਸਤਾਨ ਤੋਂ ਭਾਰਤ ‘ਚ ਡਰੋਨ ਦੀ ਘੁਸਪੈਠ, ਬੀਐੱਸਐੱਫ ਨੇ ਗੋਲੀਬਾਰੀ ਕਰ ਕੀਤਾ ਢੇਰ

ਸਵੇਰੇ 3 ਵਜੇ ਪਾਕਿਸਤਾਨ ਤੋਂ ਭਾਰਤ ‘ਚ ਡਰੋਨ ਦੀ ਘੁਸਪੈਠ, ਬੀਐੱਸਐੱਫ ਨੇ ਗੋਲੀਬਾਰੀ ਕਰ ਕੀਤਾ ਢੇਰ

  • Punjab
  • April 17, 2023
  • No Comment
  • 60

#038;imwidth=1200&;imheight=628" alt="">

Punjab News: ਪਾਕਿਸਤਾਨ ਨੇ ਇੱਕ ਵਾਰ ਫਿਰ ਡਰੋਨ ਰਾਹੀਂ ਪੰਜਾਬ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਹੈ। ਇਹ ਘਟਨਾ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬਚੀਵਿੰਡ ਨੇੜੇ ਵਾਪਰੀ, ਜਿੱਥੇ ਬੀਐਸਐਫ ਦੇ ਜਵਾਨਾਂ ਨੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਡਰੋਨ ਨੂੰ ਗੋਲੀਬਾਰੀ ਕਰ ਕੇ ਢੇਰ ਕਰ ਦਿੱਤਾ। ਇਸ ਤੋਂ ਬਾਅਦ ਪਿੰਡ ਬਚੀਵਿੰਡ ਦੇ ਖੇਤਾਂ &;ਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਬੀਐੱਸਐੱਫ ਦੇ ਜਵਾਨਾਂ ਨੇ ਖੇਤਾਂ &;ਚੋਂ 3 ਪੈਕੇਟ ਹੈਰੋਇਨ (ਬਲਿੰਕਰ ਸਮੇਤ), ਜਿਸ ਦਾ ਭਾਰ 3.2 ਕਿਲੋ ਹੈ, ਬਰਾਮਦ ਕੀਤਾ। ਇਹ ਘਟਨਾ ਸਵੇਰੇ 3 ਵਜੇ ਦੇ ਕਰੀਬ ਵਾਪਰੀ। ਫਿਲਹਾਲ ਬੀਐੱਸਐੱਫ ਦੇ ਜਵਾਨਾਂ ਵੱਲੋਂ ਇਲਾਕੇ &;ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 

 

 

ਪਾਕਿਸਤਾਨੀ ਡਰੋਨ ਕੀਤਾ ਢੇਰ

ਮਾਰਚ ਮਹੀਨੇ &;ਚ ਵੀ ਪਾਕਿਸਤਾਨ ਤੋਂ ਇਕ ਡਰੋਨ ਭੇਜਿਆ ਗਿਆ ਸੀ, 27 ਮਾਰਚ ਦੀ ਰਾਤ ਨੂੰ ਰਾਜਾਤਾਲ ਚੌਕੀ ਨੇੜੇ ਡਰੋਨ ਨੂੰ ਦੇਖ ਕੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ &;ਤੇ ਗੋਲੀਬਾਰੀ ਕਰ ਕੇ ਉਸ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਜਦੋਂ ਇਲਾਕੇ &;ਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪੁਲਿਸ ਨੂੰ ਖਰਾਬ ਡਰੋਨ ਨਾਲ ਇਕ ਚਿੱਟਾ ਬੈਗ ਮਿਲਿਆ। ਬੈਗ ਦੇ ਅੰਦਰੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਇੱਕ ਪੈਕੇਟ ਬਰਾਮਦ ਹੋਇਆ।

ਪੈਕਟ &;ਚੋਂ ਹਥਿਆਰ ਹੋਏ ਬਰਾਮਦ 

23 ਮਾਰਚ ਨੂੰ ਗੁਰਦਾਸਪੁਰ ਸੈਕਟਰ ਦੇ ਮੇਟਲਾ ਇਲਾਕੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਭੇਜ ਕੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਜਵਾਨਾਂ ਨੇ ਜਵਾਬੀ ਗੋਲੀਬਾਰੀ ਕੀਤੀ ਅਤੇ ਡਰੋਨ ਨੂੰ ਵਾਪਸ ਭਜਾ ਦਿੱਤਾ। ਤਲਾਸ਼ੀ ਮੁਹਿੰਮ ਦੌਰਾਨ ਜਵਾਨਾਂ ਵੱਲੋਂ ਇੱਕ ਪੈਕਟ ਬਰਾਮਦ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਹਥਿਆਰ ਸਨ, ਇਸ ਪੈਕਟ ਵਿੱਚੋਂ ਬੀ.ਐਸ.ਐਫ ਦੇ ਜਵਾਨਾਂ ਨੇ 5 ਪਿਸਤੌਲ, 10 ਪਿਸਤੌਲ ਮੈਗਜ਼ੀਨ, 9 ਐਮਐਮ ਦੇ 70 ਰੌਂਦ ਅਤੇ 311 ਲਿਖਿਆ ਹੋਇਆ 20 ਗੋਲਾ ਬਾਰੂਦ ਬਰਾਮਦ ਕੀਤਾ।

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Oldest
Newest Most Voted