ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਭੁੱਲਰ

ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਭੁੱਲਰ

ਚੰਡੀਗੜ੍ਹ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ।
ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ’ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ।

Related post

ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸਵੇਰੇ ਸਥਾਨਕ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ ਕਰਨ ਤੋਂ ਇਲਾਵਾ…
ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ…

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ”…
Government buses getting diesel Rs.2.29 per litre lower than market price: Laljit Singh Bhullar

Government buses getting diesel Rs.2.29 per litre lower than…

Chandigarh: As part of its commitment to take government bus service to new scales, Chief Minister S. Bhagwant Mann-led government has…
0 0 votes
Article Rating
Subscribe
Notify of
guest
0 Comments
Oldest
Newest Most Voted