ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ: ਜੌੜਾਮਾਜਰਾ

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ: ਜੌੜਾਮਾਜਰਾ

ਚੰਡੀਗੜ੍ਹ:

ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ।ਇਹ ਭਾਰਤ ਦੇ ਮਾਨਯੋਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਭਾਗ ਲਿਆ।

ਇਸ ਮੀਟਿੰਗ ਦੌਰਾਨ ਮਾਨਯੋਗ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਰਾਸ਼ਟਰੀ ਸੰਪਤੀ ਹਨ। ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜਿਆ ਹੈ ਅਤੇ ਪੂਰਾ ਦੇਸ਼ ਰਿਣੀ ਹੈ |

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਛੋਟੀ ਉਮਰ ਵਿੱਚ ਸੇਵਾਮੁਕਤ ਹੋਣ ਵਾਲੇ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ &;ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਪੰਜਾਬ ਨੇ ਸਾਰੀਆਂ ਨੌਕਰੀਆਂ ਵਿੱਚ 13% ਰਾਖਵਾਂਕਰਨ ਕੋਟਾ, ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਅਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਬੁਨਿਆਦੀ ਢਾਂਚੇ ਵਿੱਚ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਜੌੜਾਮਾਜਰਾ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।

Related post

Change in office timings is a historic decision of the Mann Government

Change in office timings is a historic decision of…

Chandigarh: The Cabinet Minister for Information and Public Relations and Horticulture  Chetan Singh Jauramajra hailed the Bhagwant Mann led government’s decision…
BHAGWANT MANN GOVERNMENT COMMITTED TO WELFARE OF EX-SERVICEMEN: JOURAMAJRA

BHAGWANT MANN GOVERNMENT COMMITTED TO WELFARE OF EX-SERVICEMEN: JOURAMAJRA

Chandigarh: On behalf of the Chief Minister Punjab Cabinet Minister of Defence Services Welfare Punjab Chetan Singh Jauramajra attended the 31st…
Differently abled people also an important part of our society: Chetan Singh Jauramajra

Differently abled people also an important part of our…

Chandigarh/Samana: In accordance with the wholehearted commitment of the Chief Minister Bhagwant Mann led Punjab Government to undertake welfare centric measures…
0 0 votes
Article Rating
Subscribe
Notify of
guest
0 Comments
Oldest
Newest Most Voted