Punjab Weather Today: ਪੰਜਾਬ ‘ਚ ਸ਼ੁਰੂ ਹੋਇਆ ਗਰਮੀ ਦਾ ਕਹਿਰ, 41 ਡਿਗਰੀ ਤੱਕ ਪਹੁੰਚਿਆ ਪਾਰਾ

Punjab Weather Today: ਪੰਜਾਬ ‘ਚ ਸ਼ੁਰੂ ਹੋਇਆ ਗਰਮੀ ਦਾ ਕਹਿਰ, 41 ਡਿਗਰੀ ਤੱਕ ਪਹੁੰਚਿਆ ਪਾਰਾ

  • Punjab
  • April 17, 2023
  • No Comment
  • 56

#038;imwidth=1200&;imheight=628" alt="">

Weather Update Today : ਹਰਿਆਣਾ ਤੇ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਜਾਰੀ ਹੈ। ਦੋਵਾਂ ਸੂਬਿਆਂ ਵਿੱਚ ਤਾਪਮਾਨ 41 ਡਿਗਰੀ ਤੱਕ ਪਹੁੰਚ ਗਿਆ ਹੈ। ਕਹਿਰ ਦੀ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 17 ਅਪ੍ਰੈਲ ਤੱਕ ਹਰਿਆਣਾ &;ਚ ਤਾਪਮਾਨ &;ਚ ਵਾਧਾ ਹੋਵੇਗਾ ਅਤੇ 18 ਤੋਂ 20 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਉਥੇ ਹੀ ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ, 3-3 ਬਾਰਸ਼ ਦੇ ਨਾਲ ਕਈ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਨੂਹ ਵਿੱਚ ਤਾਪਮਾਨ 41.6 ਡਿਗਰੀ ਸੈਲਸੀਅਸ ਤੱਕ ਪਹੁੰਚਿਆ

ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ 41.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਫਰੀਦਾਬਾਦ ਵਿੱਚ 41.3, ਜੀਂਦ ਵਿੱਚ 41.0 ਅਤੇ ਹਿਸਾਰ ਵਿੱਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੱਛਮੀ ਰੇਗਿਸਤਾਨ ਦੀਆਂ ਗਰਮ ਹਵਾਵਾਂ ਹੁਣ ਮੈਦਾਨੀ ਇਲਾਕਿਆਂ ਵੱਲ ਵਗਣ ਲੱਗੀਆਂ ਹਨ। ਇਸ ਦੇ ਨਾਲ ਹੀ ਇਹ ਚੱਕਰਵਾਤ ਰਾਜਸਥਾਨ ਅਤੇ ਗੁਜਰਾਤ ਤੱਕ ਵੀ ਪਹੁੰਚ ਗਿਆ ਹੈ। ਜਿਸ ਕਾਰਨ ਮੌਸਮ ਵਿੱਚ ਨਮੀ ਆਉਣੀ ਸ਼ੁਰੂ ਹੋ ਗਈ ਹੈ। 16 ਅਪ੍ਰੈਲ ਨੂੰ ਇੱਕ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ &;ਚ ਕਮੀ ਨਹੀਂ ਆਵੇਗੀ ਪਰ ਨਮੀ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। 18 ਅਪ੍ਰੈਲ ਤੋਂ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ, ਜਿਸ ਕਾਰਨ 18 ਤੋਂ 20 ਅਪ੍ਰੈਲ ਤੱਕ ਸੂਬੇ ਦੇ 50 ਤੋਂ 70 ਫੀਸਦੀ ਇਲਾਕਿਆਂ &;ਚ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਵੇਗੀ।

ਪੰਜਾਬ &;ਚ 3 ਦਿਨ ਦਾ ਯੈਲੋ ਅਲਰਟ

ਪੰਜਾਬ ਵਿੱਚ 16 ਅਪ੍ਰੈਲ ਤੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਤਾਪਮਾਨ &;ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਫਰੀਦਕੋਟ ਦਾ ਤਾਪਮਾਨ 40.9 ਡਿਗਰੀ ਸੈਲਸੀਅਸ, ਲੁਧਿਆਣਾ ਦਾ ਤਾਪਮਾਨ 40.7, ਪਟਿਆਲਾ ਦਾ 39.1, ਬਠਿੰਡਾ ਦਾ 39.8 ਡਿਗਰੀ ਸੈਲਸੀਅਸ ਰਿਹਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ &;ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ &;ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Source

Related post

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਿਲੇਗਾ 10 ਫੀਸਦੀ ਮੁਆਵਜ਼ਾ

ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ,…

Punjab Cabinet Meeting: ਪੰਜਾਬ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ…
0 0 votes
Article Rating
Subscribe
Notify of
guest
0 Comments
Oldest
Newest Most Voted