ਖਾਕੀ ਵਿੱਚ ‘ਲੁਟੇਰੇ’ ! 5000 ਦੀ ਰਿਸ਼ਵਤ ਲੈਂਦਾ ASI ਆਇਆ ਵਿਜੀਲੈਂਸ ਦੇ ਅੜਿੱਕੇ

ਖਾਕੀ ਵਿੱਚ ‘ਲੁਟੇਰੇ’ ! 5000 ਦੀ ਰਿਸ਼ਵਤ ਲੈਂਦਾ ASI ਆਇਆ ਵਿਜੀਲੈਂਸ ਦੇ ਅੜਿੱਕੇ

  • Punjab
  • April 18, 2023
  • No Comment
  • 54

#038;imwidth=1200&;imheight=628" alt="">

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।

ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ &;ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Mankirt Aulakh: ਬੰਬੀਹਾ ਗਰੁੱਪ ਨੇ ਹੀ ਕਰਵਾਈ ਸੀ ਮਨਕੀਰਤ ਔਲਖ ਦੀ ਰੇਕੀ? ਪੰਜਾਬ ਪੁਲਿਸ ਮੋਟਰ ਸਾਈਕਲ ਸਵਾਰਾਂ ਦੀ ਕਰ ਰਹੀ ਪਛਾਣ

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &;ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Punjab News: ਪੁਲਿਸ ਨੇ ਕਬੂਲਿਆ ਵਿਸਾਖੀ ਮੌਕੇ ਪੁਲਿਸ ਦੀ ਨਫਰੀ ਵਧਾਈ, ਗਿਆਨੀ ਰਘਬੀਰ ਸਿੰਘ ਨੇ ਲਾਏ ਸੀ ਗੰਭੀਰ ਇਲਜ਼ਾਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ &;ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Oldest
Newest Most Voted