
ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ
- Punjab
- April 12, 2022
- No Comment
- 121
[ad_1]
ਅੰੰਮਿ੍ਤਸਰ: ਇੰਗਲੈਂਡ ਦੇ ਸਿੱਖ ਮੈਂਬਰ ਪਾਰਲੀਮੈਂਟ (ਐਮ.ਪੀ.) ਤਨਮਨਜੀਤ ਸਿੰਘ ਢੇਸੀ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਪਤਨੀ ਬੀਬੀ ਮਨਵੀਨ ਕੌਰ ਢੇਸੀ, ਸਪੁੱਤਰ ਜੋਗਾਦ ਸਿੰਘ ਢੇਸੀ ਅਤੇ ਤੋਸ਼ਬ ਸਿੰਘ ਢੇਸੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਗੁਰਬਾਣੀ ਕੀਰਤਨ ਸਰਵਣ ਕੀਤਾ।
ਤਨਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਨਾਲ ਮੱਥਾ ਟੇਕਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਸਿੱਖ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੀ ਸ਼ਾਨ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜਵਾਨੀ ਨੂੰ ਸਬਤ ਸੂਰਤ ਵਿੱਚ ਰਹਿੰਦਿਆਂ ਦੇਸ਼ ਅਤੇ ਦੁਨੀਆਂ ਵਿੱਚ ਅੱਗੇ ਵਧਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਤੇਜਿੰਦਰ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਤਨਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ।
[ad_2]
Source link





