ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ. ਬਲਜੀਤ ਕੌਰ

ਚੰਡੀਗੜ੍ਹ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ, ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ ‘ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

Related post

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲੀ ਮੁਫਤ ਕਿਤਾਬਾਂ ਦੀ ਸਪਲਾਈ ਸਕੀਮ ਲਈ 25 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ…

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਨੂੰ…
ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ…
ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ…

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ…
0 0 votes
Article Rating
Subscribe
Notify of
guest
0 Comments
Oldest
Newest Most Voted