
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ 6 ਸਾਥੀ ਗ੍ਰਿਫਤਾਰ
- Punjab News
- March 18, 2023
- No Comment
- 86
ਅੰੰਮਿ੍ਤਸਰ:
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਉਸ ਸਮੇਂ ਇਹ ਸਾਰੇ ਮੋਗੇ ਵੱਲ ਜਾ ਰਹੇ ਸਨ। ਇਹ ਗ੍ਰਿਫਤਾਰੀ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਕੀਤੀ ਗਈ ਹੈ।
ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ। ਅੰਮ੍ਰਿਤਪਾਲ ਨੂੰ ਜਲੰਧਰ ਦੇ ਨਕੋਦਰ ਇਲਾਕੇ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਸ ਦੌਰਾਨ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਖਿਲਾਫ 3 ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ 2 ਮਾਮਲੇ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ ‘ਚ ਹਨ। ਆਪਣੇ ਇਕ ਕਰੀਬੀ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਇਸ ਮਾਮਲੇ ‘ਚ ਕੋਈ ਕਾਰਵਾਈ ਨਾ ਕਰਨ ‘ਤੇ ਪੰਜਾਬ ਪੁਲਿਸ ਦੀ ਕਾਫੀ ਆਲੋਚਨਾ ਹੋ ਰਹੀ ਸੀ।





