
ਜਲੰਧਰ ‘ਚ ਹੋਣ ਵਾਲੀ ‘ਜਨ ਮਾਲ ਲੋਕ ਅਦਾਲਤ’ ਮੁਲਤਵੀ, ਨਵੀਂ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ: ਜਿੰਪਾ
- Punjab News
- March 20, 2023
- No Comment
- 50
ਚੰਡੀਗੜ੍ਹ:
ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਐਤਵਾਰ ਨੂੰ ਦੱਸਿਆ ਕਿ 20 ਮਾਰਚ ਨੂੰ ਜਲੰਧਰ ਵਿਖੇ ਹੋਣ ਵਾਲੀ ਜਨ ਮਾਲ ਲੋਕ ਅਦਾਲਤ ਨੂੰ ਪ੍ਰਸ਼ਾਸਨ ਦੇ ਕੁਝ ਅਹਿਮ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਅੱਗੇ ਪਾ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜਲਦੀ ਹੀ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ।
ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਅਤੇ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।



