
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ
- Punjab News
- March 19, 2023
- No Comment
- 78
ਚੰਡੀਗੜ੍ਹ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਰਿਲੀਜ਼ ਕੀਤਾ।
ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਲਗਭਗ 20 ਰਾਜਾਂ ਦੇ ਪੱਤਰਕਾਰਾਂ, ਜੋ ਮੀਡੀਆ ਭਾਈਚਾਰੇ ਨੂੰ ਦਰਪੇਸ਼ ਚੁਣੌਤੀਆਂ ਅਤੇ ਦੋ ਦਿਨਾਂ ਮੀਟਿੰਗ ਦੌਰਾਨ ਉਨ੍ਹਾਂ ਦੇ ਢੁਕਵੇਂ ਹੱਲ ਲੱਭਣ ਲਈ ਚੰਡੀਗੜ੍ਹ ਪਹੁੰਚੇ ਸਨ, ਨੇ ਸਪੀਕਰ ਨਾਲ ਮੁਲਾਕਾਤ ਕੀਤੀ।
ਸ: ਸੰਧਵਾਂ ਨੇ ਹਰ ਰੋਜ਼ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੱਤਰਕਾਰ ਬਰਾਬਰੀ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਜ਼ਾਦ ਅਤੇ ਨਿਰਪੱਖ ਪੱਤਰਕਾਰੀ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਰਾਜਾਂ ਦੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ।





