
ਪੀਪੀਸੀਬੀ ਨੇ ਵਿਸ਼ਵ ਜਲ ਦਿਵਸ ਮਨਾਇਆ
- Punjab News
- March 25, 2023
- No Comment
- 29
ਚੰਡੀਗੜ੍ਹ:
ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਅੱਜ ਵਿਸ਼ਵ ਜਲ ਦਿਵਸ ਮਨਾਇਆ।
‘ਵਿਸ਼ਵ ਜਲ ਦਿਵਸ 2023’ ਦੇ ਮੌਕੇ ‘ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫਤਰ ਵਿੱਚ ਪੌਦੇ ਲਗਾਉਣ ਲਈ ਐਸਟੀਪੀ ਦੇ ਟ੍ਰੀਟ ਕੀਤੇ ਗੰਦੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ।
ਗਮਾਡਾ ਦੇ ਅਧਿਕਾਰੀਆਂ ਨੇ ਪੀਪੀਸੀਬੀ ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ‘ਤੇ ਟ੍ਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ।
ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ।



