ਅਸ਼ੀਰਵਾਦ ਸਕੀਮ ਤਹਿਤ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ:

ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ  ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ  ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000  ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ  31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

Related post

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲੀ ਮੁਫਤ ਕਿਤਾਬਾਂ ਦੀ ਸਪਲਾਈ ਸਕੀਮ ਲਈ 25 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ…

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਨੂੰ…
PUNJAB GOVERNMENT APPROVES RS.25 CRORE FOR FREE BOOK SUPPLY SCHEME BENEFITTING SCHEDULED CASTE STUDENTS: DR. BALJIT KAUR

PUNJAB GOVERNMENT APPROVES RS.25 CRORE FOR FREE BOOK SUPPLY…

Chandigarh: The Punjab government is making continuous efforts for the all-round development of Scheduled Caste students in the state. Under the…
SUCCESSFUL RAID CONDUCTED AGAINST CHILD LABOUR IN PATIALA: DR.BALJIT KAUR

SUCCESSFUL RAID CONDUCTED AGAINST CHILD LABOUR IN PATIALA: DR.BALJIT…

Chandigarh: Dr. Baljit Kaur, Minister for Social Security, Women and Child Development, is pleased to announce the successful raid conducted in…
0 0 votes
Article Rating
Subscribe
Notify of
guest
0 Comments
Oldest
Newest Most Voted