ਸੀਐਮ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਤੰਦਰੁਸਤ ਬਣਾਉਣ ਐਲਾਨ, ਲੋਕਾਂ ਨੂੰ ਸਿਖਾਇਆ ਜਾਏਗਾ ਮੁਫਤ ਯੋਗਾ

ਸੀਐਮ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਤੰਦਰੁਸਤ ਬਣਾਉਣ ਐਲਾਨ, ਲੋਕਾਂ ਨੂੰ ਸਿਖਾਇਆ ਜਾਏਗਾ ਮੁਫਤ ਯੋਗਾ

  • Punjab
  • April 5, 2023
  • No Comment
  • 63

#038;imwidth=1200&;imheight=628" alt="">

Punjab News: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਨਵਾਂ ਉਪਰਾਲਾ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ‘ਸੀਐਮ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ। ਸੀਐਮ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਇਸ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਤੇ ਪਟਿਆਲਾ ਸ਼ਾਮਲ ਹਨ। ਸੀਐਮ ਨੇ ਐਲਾਨ ਕੀਤਾ ਹੈ ਕਿ ਜੇਕਰ ਇੱਥੋਂ ਦੇ ਲੋਕ ਯੋਗਾ ਸਿੱਖਣਾ ਤੇ ਕਰਨਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਮੁਫ਼ਤ ਯੋਗਾ ਇੰਸਟ੍ਰਕਟਰ ਭੇਜੇ ਜਾਣਗੇ।

ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਬਣਾਉਣ ਲਈ ਜਲਦੀ ਹੀ ਪੂਰੇ ਸੂਬੇ ਵਿੱਚ ਯੋਗਾ ਦੀ ਸਿਖਲਾਈ ਦਿੱਤੀ ਜਾਵੇਗੀ। ਯੋਗ ਦੇਸ਼ ਦੀ ਪਰੰਪਰਾ ਤੇ ਵਿਰਾਸਤ ਦਾ ਹਿੱਸਾ ਹੈ, ਪਰ ਲੋਕ ਇਸ ਨੂੰ ਲਗਾਤਾਰ ਭੁੱਲਦੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਉਹ ਸਵੇਰੇ ਜਲਦੀ ਯੋਗਾ ਵੀ ਕਰਦੇ ਹਨ ਤੇ ਇਸ ਦੇ ਕਈ ਫਾਇਦੇ ਹਨ ਪਰ ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਯੋਗਾ ਅਲੋਪ ਹੋ ਗਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਟੇਸ਼ਨ ਤੇ ਯੋਗਾ ਦੀ ਪਰੰਪਰਾ ਨੂੰ ਮੁੜ ਲੋਕ ਲਹਿਰ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ &;ਸੀਐਮ ਯੋਗਸ਼ਾਲਾ&; ਸ਼ੁਰੂ ਕਰ ਰਹੀ ਹੈ। ਜੇਕਰ ਉਪਰੋਕਤ ਚਾਰ ਜ਼ਿਲ੍ਹਿਆਂ ਦੇ ਲੋਕ ਯੋਗਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਕੋਈ ਸਥਾਨਕ ਪਾਰਕ ਜਾਂ ਕੋਈ ਸਾਂਝੀ ਜਗ੍ਹਾ ਮਿਲਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਯੋਗਾ ਇੰਸਟ੍ਰਕਟਰਾਂ ਨੂੰ ਉੱਥੇ ਮੁਫ਼ਤ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਨਾਲ ਮੈਡੀਟੇਸ਼ਨ ਤੇ ਯੋਗਾ ਨਾਲ ਜੁੜ ਕੇ ਕਈ ਬੀਮਾਰੀਆਂ ਨੂੰ ਠੀਕ ਕੀਤਾ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਹਰ ਇਲਾਕੇ ਨੂੰ ਯੋਗਾ ਸਿਖਲਾਈ ਤੇ &;ਸੀਐਮ ਯੋਗਸ਼ਾਲਾ&; ਦਾ ਲਾਭ ਮਿਲੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

Source

Related post

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਸ਼ੁਰੂਆਤ ਕੀਤੀ

ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ…

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ…
Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਚੰਡੀਗੜ੍ਹ ਦੇ ਬਜਾਏ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਹੋ

Punjab News: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ…

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ…
Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ…

Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ…

Punjab Cabinet Meeting: ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ…
0 0 votes
Article Rating
Subscribe
Notify of
guest
0 Comments
Oldest
Newest Most Voted