ਭਗਵੰਤ ਮਾਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ 2.77 ਲੱਖ ਨਿੱਜੀ ਨੌਕਰੀਆਂ ਪ੍ਰਦਾਨ ਕਰੇਗੀ

ਭਗਵੰਤ ਮਾਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ 2.77 ਲੱਖ ਨਿੱਜੀ ਨੌਕਰੀਆਂ ਪ੍ਰਦਾਨ ਕਰੇਗੀ

ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਉਨ੍ਹਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।

ਸੂਬੇ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 29,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਦੋਹਰੇ ਥੰਮ ਹਨ ਜਿਸ ਦੇ ਆਧਾਰ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਹ ਕਾਫ਼ੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਚਲਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਧੁਰੇ ਵਜੋਂ ਵਿਸ਼ਵ ਪੱਧਰ ‘ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨੌਕਰੀ ਦੇ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਉਲਟਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਨੂੰ ਇੱਥੇ ਉਨ੍ਹਾਂ ਦੇ ਵਤਨ ਵਿੱਚ ਹੀ ਮੁਨਾਫ਼ੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਗੇ ਅਤੇ ਇੱਕ ਜੀਵੰਤ, ਅਗਾਂਹਵਧੂ ਅਤੇ ਸ਼ਾਂਤ ਪੰਜਾਬ ਦੀ ਸਿਰਜਣਾ ਕਰਨਗੇ।

 

Related post

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ ਪੱਧਰੀ ਸਹੂਲਤਾਂ ਲਈ ਵਚਨਬੱਧਤਾ ਦੁਹਰਾਈ

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ…

ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਅੱਗੇ ਵਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…
ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ…
BHAGWANT MANN GOVERNMENT TO PROVIDE 2.77 LAKH PRIVATE JOBS TO YOUTH OF STATE

BHAGWANT MANN GOVERNMENT TO PROVIDE 2.77 LAKH PRIVATE JOBS…

Chandigarh: Punjab Chief Minister Bhagwant Mann on Friday said that after giving more than 29,000 government jobs to youth in the…
0 0 votes
Article Rating
Subscribe
Notify of
guest
0 Comments
Oldest
Newest Most Voted