ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ ਪੱਧਰੀ ਸਹੂਲਤਾਂ ਲਈ ਵਚਨਬੱਧਤਾ ਦੁਹਰਾਈ

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ ਪੱਧਰੀ ਸਹੂਲਤਾਂ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ:

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਅੱਗੇ ਵਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਕਿ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਕਮਿਊਨਿਟੀ ਹੈਲਥ ਸੈਂਟਰ (CHC), ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ।

ਇੱਥੇ ਸਿਹਤ ਸੰਭਾਲ ਖੇਤਰ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ•ਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨੀਂਹ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਲੋਕ ਮੁਫ਼ਤ ਜਾਂਚ, ਇਲਾਜ ਅਤੇ ਕਲੀਨਿਕਲ ਟੈਸਟਾਂ ਰਾਹੀਂ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇੱਕ ਕਦਮ ਹੋਰ ਅੱਗੇ ਵਧਦਿਆਂ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਸਰਕਾਰੀ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਲੋਕਾਂ ਨੂੰ ਆਪਣੀਆਂ ਜੇਬਾਂ ਵਿੱਚੋਂ ਮੋਟਾ ਪੈਸਾ ਖਰਚ ਕੀਤੇ ਬਿਨਾਂ ਮਿਆਰੀ ਸਿਹਤ ਸੇਵਾਵਾਂ ਵੀ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਆਧੁਨਿਕੀਕਰਨ ਦਾ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ 400 ਕਰੋੜ ਰੁਪਏ ਤੋਂ ਵੱਧ ਖਰਚ ਕਰਕੇ ਸਾਰਾ ਕੰਮ ਕਰਵਾਇਆ ਜਾਵੇਗਾ, ਜਿਸ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਵੱਡੇ ਪੇਂਡੂ ਖੇਤਰਾਂ ਵਿੱਚ ਸੈਕੰਡਰੀ ਸਿਹਤ ਸਹੂਲਤਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀਐਚਸੀ ਨੂੰ ਪਹਿਲ ਦੇ ਆਧਾਰ ‘ਤੇ ਮਜ਼ਬੂਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜ਼ਿਲ੍ਹਾ ਹਸਪਤਾਲਾਂ ਸਮੇਤ 40 ਅਜਿਹੀਆਂ ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਇਸ ਅਨੁਸਾਰ ਇਨ੍ਹਾਂ ਸਹੂਲਤਾਂ ਨੂੰ ਮਜ਼ਬੂਤ/ਅੱਪਗ੍ਰੇਡ ਕਰਨ ਲਈ ਲੋੜੀਂਦੀ ਬਜਟ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਸ ਕੰਮ ਨੂੰ ਪਹਿਲ ਦਿੱਤੀ ਜਾਵੇ ਅਤੇ ਵਡੇਰੇ ਲੋਕ ਹਿੱਤ ਵਿੱਚ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Related post

BHAGWANT MANN REITERATES COMMITMENT TO UPSCALE FACILITIES IN GOVERNMENT HEALTH CARE CENTRES

BHAGWANT MANN REITERATES COMMITMENT TO UPSCALE FACILITIES IN GOVERNMENT…

Chandigarh: Taking a leap forward towards further imparting quality health service to the people of state, the Punjab Chief Minister Bhagwant…
35 BADMINTON PLAYERS FROM PUNJAB LEAVE FOR HYDERABAD FOR ONE MONTH CAMP

35 BADMINTON PLAYERS FROM PUNJAB LEAVE FOR HYDERABAD FOR…

Chandigarh: To provide a better platform to prepare the players of Punjab for National and International competitions, 35 badminton players from…
“CHHOONA HAI AASMAAN”: THREE LADY CADETS OF MAI BHAGO AFPI SELECTED FOR PRE-COMMISSION TRAINING AT AIR FORCE ACADEMY

“CHHOONA HAI AASMAAN”: THREE LADY CADETS OF MAI BHAGO…

Chandigarh: Continuing in its march to transform girls of Punjab into ‘Women of Substance’, three Lady Cadets of Mai Bhago Armed…
0 0 votes
Article Rating
Subscribe
Notify of
guest
0 Comments
Inline Feedbacks
View all comments