ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ:

2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਸ੍ਰੀ ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

 

Related post

ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ…
ਭਗਵੰਤ ਮਾਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ 2.77 ਲੱਖ ਨਿੱਜੀ ਨੌਕਰੀਆਂ ਪ੍ਰਦਾਨ ਕਰੇਗੀ

ਭਗਵੰਤ ਮਾਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ 2.77 ਲੱਖ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ…
ਪੈਨ ਪੰਜਾਬ ਪਲੇਸਮੈਂਟ ਡਰਾਈਵ ‘ਤੇ 11 ਹਜ਼ਾਰ ਤੋਂ ਵੱਧ ਨੌਕਰੀ ਭਾਲਣ ਵਾਲੇ ਆਉਂਦੇ ਹਨ

ਪੈਨ ਪੰਜਾਬ ਪਲੇਸਮੈਂਟ ਡਰਾਈਵ ‘ਤੇ 11 ਹਜ਼ਾਰ ਤੋਂ ਵੱਧ…

ਚੰਡੀਗੜ੍ਹ: ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ ਆਯੋਜਿਤ ਪੈਨ ਪੰਜਾਬ ਪਲੇਸਮੈਂਟ ਡਰਾਈਵ ਵਿੱਚ ਜ਼ਿਲ੍ਹਿਆਂ ਭਰ ਤੋਂ ਲਗਭਗ…
0 0 votes
Article Rating
Subscribe
Notify of
guest
0 Comments
Inline Feedbacks
View all comments