
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ
- Punjab News
- March 29, 2023
- No Comment
- 27
ਚੰਡੀਗੜ੍ਹ:
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ ਅਤੇ ਉਹ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਨ੍ਹਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਸੂਬੇ ਦੇ ਕਰੀਬ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਸ: ਬੈਂਸ ਨੇ ਕਿਹਾ ਕਿ ਸੂਬੇ ਦੀ ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਭਰਤੀ ਪ੍ਰਕਿਰਿਆ ਜਾਰੀ ਹੈ।





