
ਮਨਮਾਨੀਆਂ ਫੀਸਾਂ ਵਸੂਲਣ ‘ਤੇ ਸ਼ਿਕਾਇਤ ਦਰਜ ਕਰਵਾਉਣ ਲਈ ਸਿੱਖਿਆ ਮੰਤਰੀ ਨੇ ਈ-ਮੇਲ ਜਾਰੀ ਕੀਤੀ
- Punjab News
- April 2, 2023
- No Comment
- 24
ਚੰਡੀਗੜ੍ਹ:
ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖਿਲਾਫ ‘ਆਪ’ ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਉਗਰਾਹੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਨਮਾਨੀ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਹਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਕਰਨਗੇ। ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਬਦਲਾਅ ਕਰਨ ਦਾ ਦਾਅਵਾ ਕਰਦੀ ਆ ਰਹੀ ਹੈ।
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਮਾਨਯੋਗ ਸਰਕਾਰ ਪ੍ਰਿੰਸੀਪਲਾਂ ਨੂੰ ਸਿਖਲਾਈ ਪ੍ਰਦਾਨ ਕਰ ਰਹੀ ਹੈ। ਇਸ ਦੇ ਨਾਲ ਹੀ ਖੋਲ੍ਹੇ ਜਾ ਰਹੇ ਸਮਾਰਟ ਸਕੂਲ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਦੇ ਖੇਤਰ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।





