ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ:

ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।

ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।

Related post

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ ਪੱਧਰੀ ਸਹੂਲਤਾਂ ਲਈ ਵਚਨਬੱਧਤਾ ਦੁਹਰਾਈ

ਭਗਵੰਤ ਮਾਨ ਨੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਉੱਚ…

ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਅੱਗੇ ਵਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ…
ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਪਟਿਆਲੇ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ…
ਭਗਵੰਤ ਮਾਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ 2.77 ਲੱਖ ਨਿੱਜੀ ਨੌਕਰੀਆਂ ਪ੍ਰਦਾਨ ਕਰੇਗੀ

ਭਗਵੰਤ ਮਾਨ ਸਰਕਾਰ ਰਾਜ ਦੇ ਨੌਜਵਾਨਾਂ ਨੂੰ 2.77 ਲੱਖ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ…
0 0 votes
Article Rating
Subscribe
Notify of
guest
0 Comments
Inline Feedbacks
View all comments