
MI-W vs UPW-W Live : ਮੁੰਬਈ ਇੰਡੀਅਨਜ਼ ਨੂੰ ਮਿਲੀ ਦੋਹਰੀ
- Sports
- March 25, 2023
- No Comment
- 82
#038;imwidth=1200&imheight=628" alt="">
MI-W vs UPW-W Live : ਮਹਿਲਾ ਪ੍ਰੀਮੀਅਰ ਲੀਗ ਦੇ ਐਲੀਮੀਨੇਟਰ ਮੈਚ ਵਿੱਚ ਮੁੰਬਈ ਇੰਡੀਅਨਜ਼ ਅਤੇ ਯੂਪੀ ਵਾਰੀਅਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਹ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਯੂਪੀ ਵਾਰੀਅਰਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਅੰਕ ਸੂਚੀ ਵਿੱਚ ਮੁੰਬਈ ਦੀ ਟੀਮ ਦੂਜੇ ਅਤੇ ਯੂਪੀ ਵਾਰੀਅਰਜ਼ ਦੀ ਟੀਮ ਤੀਜੇ ਸਥਾਨ ’ਤੇ ਰਹੀ। ਐਲੀਮੀਨੇਟਰ ਮੈਚ ਵਿੱਚ ਜੇਤੂ ਟੀਮ ਫਾਈਨਲ ਵਿੱਚ 26 ਮਾਰਚ ਨੂੰ ਦਿੱਲੀ ਕੈਪੀਟਲਜ਼ ਨਾਲ ਖੇਡੇਗੀ।
ਮੁੰਬਈ ਇੰਡੀਅਨਜ਼ ਖਿਲਾਫ ਯੂਪੀ ਵਾਰੀਅਰਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁੰਬਈ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ। ਮੁੰਬਈ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਗ੍ਰੇਸ ਹੈਰਿਸ ਦੀ ਯੂਪੀ ਵਾਰੀਅਰਜ਼ ਦੀ ਟੀਮ ਵਿੱਚ ਵਾਪਸੀ ਹੋਈ ਹੈ। ਸ਼ਬਨਮ ਇਸਮਾਇਲ ਨੂੰ ਬਾਹਰ ਰੱਖਿਆ ਗਿਆ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਮੁੰਬਈ ਇੰਡੀਅਨਜ਼ : ਹੀਲੀ ਮੈਥਿਊਜ਼, ਯਾਸਤਿਕਾ ਭਾਟੀਆ (ਵਿਕੇਟਕੀਪਰ), ਨਟਾਲੀ ਸਿਵਰ-ਬਰੰਟ, ਹਰਮਨਪ੍ਰੀਤ ਕੌਰ (ਕਪਤਾਨ), ਅਮੇਲੀਆ ਕੇਰ, ਪੂਜਾ ਵਸਤਰਕਾਰ, ਈਸੀ ਵੋਂਗ, ਅਮਨਜੋਤ ਕੌਰ, ਹੁਮੈਰਾ ਕਾਜ਼ੀ, ਜਿੰਤੀਮਾਨੀ ਕਲੀਤਾ, ਸਾਈਕਾ ਇਸ਼ਾਕ।
ਯੂਪੀ ਵਾਰੀਅਰਜ਼ : ਐਲੀਸਾ ਹੀਲੀ (ਕਪਤਾਨ/ਵਿਕਟ ਕੀਪਰ), ਸ਼ਵੇਤਾ ਸਹਿਰਾਵਤ, ਸਿਮਰਨ ਸ਼ੇਖ, ਤਾਹਲੀਆ ਮੈਕਗ੍ਰਾ, ਗ੍ਰੇਸ ਹੈਰਿਸ, ਕਿਰਨ ਨਵਗੀਰੇ, ਦੀਪਤੀ ਸ਼ਰਮਾ, ਸੋਫੀ ਏਕਲਸਟੋਨ, ਅੰਜਲੀ ਸਰਵਾਨੀ, ਪਾਰਸ਼ਵੀ ਚੋਪੜਾ, ਐਸ ਯਸ਼ਸ਼੍ਰੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।





