ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਖਿਡਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ: ਮੀਤ ਹੇਅਰ

ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਖਿਡਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ: ਮੀਤ ਹੇਅਰ

ਚੰਡੀਗੜ੍ਹ:

ਪੰਜਾਬ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਵਧੀਆ ਪਲੇਟਫਾਰਮ ਪ੍ਰਦਾਨ ਕਰਨ ਲਈ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਅੱਜ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇੱਕ ਮਹੀਨੇ ਦੀ ਵਿਸ਼ੇਸ਼ ਸਿਖਲਾਈ ਲੈਣ ਲਈ ਹੈਦਰਾਬਾਦ ਲਈ ਰਵਾਨਾ ਹੋਏ। ਖੇਡ ਵਿਭਾਗ ਦੇ ਮੁੱਖ ਦਫ਼ਤਰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਮੁਹਾਲੀ ਤੋਂ ਅੰਡਰ 9 ਤੋਂ 16 ਤੱਕ 18 ਲੜਕੀਆਂ ਅਤੇ 17 ਲੜਕਿਆਂ ਸਮੇਤ ਖਿਡਾਰੀ ਰਵਾਨਾ ਹੋਏ। ਪੰਜਾਬ ਦੇ ਦੋ ਬੈਡਮਿੰਟਨ ਕੋਚ ਵੀ ਉਨ੍ਹਾਂ ਦੇ ਨਾਲ ਸਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੈਦਰਾਬਾਦ ਲਈ ਰਵਾਨਾ ਹੋਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ। ਹੈਦਰਾਬਾਦ ਦੇਸ਼ ਵਿੱਚ ਬੈਡਮਿੰਟਨ ਦਾ ਧੁਰਾ ਹੈ ਅਤੇ ਪੰਜਾਬ ਤੋਂ ਖਿਡਾਰੀਆਂ ਨੂੰ ਭੇਜਣ ਦਾ ਉਦੇਸ਼ ਇੱਕ ਵੱਡਾ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਹ ਕੈਂਪ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਲਗਾਇਆ ਜਾ ਰਿਹਾ ਹੈ, ਜਿਸ ਦਾ ਸਾਰਾ ਖਰਚਾ ਖੇਡ ਵਿਭਾਗ ਵੱਲੋਂ ਚੁੱਕਿਆ ਜਾ ਰਿਹਾ ਹੈ। ਇਸ ਕੈਂਪ ਵਿੱਚ ਖਿਡਾਰੀਆਂ ਨੂੰ ਇੱਕ ਮਹੀਨੇ ਤੱਕ ਭਾਰਤੀ ਬੈਡਮਿੰਟਨ ਕੋਚ ਮੁਹੰਮਦ ਆਰਿਫ਼ ਅਤੇ ਜਵਾਲਾ ਗੁੱਟਾ ਵੱਲੋਂ ਕੋਚਿੰਗ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਦੇਸ਼ ਭਰ ਦੇ ਬੈਡਮਿੰਟਨ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ, ਹੈਦਰਾਬਾਦ (ਤੇਲੰਗਾਨਾ) ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਲਈ ਸੂਬੇ ਭਰ ਵਿੱਚੋਂ ਕੁੱਲ 35 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਖਿਡਾਰੀਆਂ ਦੇ ਨਾਲ ਦੋ ਕੋਚ ਵਰੁਣ ਅਤੇ ਸ਼ਹਿਨਾਜ਼ ਵੀ ਹਨ।

 

Related post

35 BADMINTON PLAYERS FROM PUNJAB LEAVE FOR HYDERABAD FOR ONE MONTH CAMP

35 BADMINTON PLAYERS FROM PUNJAB LEAVE FOR HYDERABAD FOR…

Chandigarh: To provide a better platform to prepare the players of Punjab for National and International competitions, 35 badminton players from…
ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ

ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ…

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ…
BHAGWANT MANN LED STATE GOVERNMENT COMMITTED TO ENSURE A ROBUST WATER DISTRIBUTION NETWORK IN THE STATE: MEET HAYER

BHAGWANT MANN LED STATE GOVERNMENT COMMITTED TO ENSURE A…

Chandigarh: With a view to ensuring a robust water distribution network in the State as per the vision of the Chief…
0 0 votes
Article Rating
Subscribe
Notify of
guest
0 Comments
Inline Feedbacks
View all comments