ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ

ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ

ਚੰਡੀਗੜ੍ਹ:

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ ਅਤੇ ਮੁੱਦੇ ਗੰਭੀਰਤਾ ਨਾਲ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।

ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਵਿੱਤ ਨਾਲ ਸਬੰਧਤ ਮੰਗਾਂ ਸਬੰਧੀ ਵਿੱਤੀ ਉਲਝਣਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪ੍ਰਸਤਾਵ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਜਲਦੀ ਤੋਂ ਜਲਦੀ ਫੈਸਲਾ ਲਿਆ ਜਾ ਸਕੇ।

ਨਕਦ ਰਹਿਤ ਮੈਡੀਕਲ ਸਹੂਲਤ ਸਬੰਧੀ ਮੋਰਚੇ ਦੀ ਮੰਗ &;ਤੇ ਚਰਚਾ ਕਰਦਿਆਂ ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਉਹ ਹੋਰ ਰਾਜਾਂ ਵਿੱਚ ਮੁਹੱਈਆ ਕਰਵਾਈ ਜਾ ਰਹੀ ਅਜਿਹੀ ਕਿਸੇ ਵੀ ਸਹੂਲਤ ਦਾ ਅਧਿਐਨ ਕਰਕੇ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਨਲਾਈਨ ਪੋਰਟਲ ਨੂੰ ਚਾਲੂ ਕਰਨ ਦੇ ਨਾਲ-ਨਾਲ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਦਾ 3 ਮਹੀਨਿਆਂ ਵਿੱਚ ਨਿਪਟਾਰਾ ਕਰਨ ਲਈ ਬਣਾਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਵਿੱਤ ਮੰਤਰੀ ਨੇ ਇਸ ਦਫ਼ਤਰ ਨਾਲ ਸਬੰਧਤ ਪੈਨਸ਼ਨਰਾਂ ਦੇ ਮਸਲਿਆਂ ਦੇ ਹੱਲ ਲਈ ਲੇਖਾਕਾਰ ਜਨਰਲ ਪੰਜਾਬ ਦੇ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਇਸ ਮੀਟਿੰਗ ਵਿੱਚ ਫਰੰਟ ਤੋਂ ਦੋ ਆਗੂਆਂ ਨੂੰ ਬੁਲਾਉਣ ਲਈ ਵੀ ਕਿਹਾ ਤਾਂ ਜੋ ਜਿੱਥੇ ਵੀ ਲੋੜ ਹੋਵੇ, ਉਨ੍ਹਾਂ ਦੀ ਚਿੰਤਾ ਉਠਾਈ ਜਾ ਸਕੇ।

Related post

35 BADMINTON PLAYERS FROM PUNJAB LEAVE FOR HYDERABAD FOR ONE MONTH CAMP

35 BADMINTON PLAYERS FROM PUNJAB LEAVE FOR HYDERABAD FOR…

Chandigarh: To provide a better platform to prepare the players of Punjab for National and International competitions, 35 badminton players from…
ਆਬਕਾਰੀ ਵਿਭਾਗ ਨੇ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਨੇ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ…

ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਵਿੱਢੇ ਗਏ ਵਿਆਪਕ ਸਰਚ ਅਭਿਆਨ ਦੌਰਾਨ 17000 ਕਿਲੋ ਲਾਹਣ, 320 ਲੀਟਰ…
EXCISE DEPARTMENT RECOVERS 17000 KG LAHAN, 320 LITRES ILLICIT LIQUOR DURING EXTENSIVE SEARCH OPERATION

EXCISE DEPARTMENT RECOVERS 17000 KG LAHAN, 320 LITRES ILLICIT…

Chandigarh: Punjab Excise Department recovered illegal stills (Bhathis), 17000 kg of Lahan, 320 litres of illicit liquor, 1 boat, 4 iron…
0 0 votes
Article Rating
Subscribe
Notify of
guest
0 Comments
Oldest
Newest Most Voted