
ਖੇਡ ਮੰਤਰੀ ਮੀਤ ਹੇਅਰ ਨੇ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਦਿੱਤੀ ਵਧਾਈ
- Punjab News
- March 30, 2023
- No Comment
- 25
ਚੰਡੀਗੜ੍ਹ:
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ।
ਭਾਰਤੀ ਮਹਿਲਾ ਟੀਮ ਨੇ ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ-ਖੋ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ। ਫਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇੱਕ ਪਾਰੀ ਅਤੇ 33 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤ ਨੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ ਹਰਾਇਆ ਸੀ।
ਮੀਤ ਹੇਅਰ ਨੇ ਗੁਰਵੀਰ ਕੌਰ, ਉਸਦੇ ਮਾਤਾ-ਪਿਤਾ ਅਤੇ ਕੋਚ ਨੂੰ ਭਾਰਤੀ ਮਹਿਲਾ ਖੋ-ਖੋ ਟੀਮ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਉਨ੍ਹਾਂ ਨੇ ਪੂਰੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰਵੀਰ ਕੌਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁੱਟਰ ਸ਼ਰੀਹ ਦੀ ਵਸਨੀਕ ਹੈ। ਖੇਡ ਮੰਤਰੀ ਨੇ ਇਸ ਹੋਣਹਾਰ ਖਿਡਾਰੀ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਮੁੜ ਪੰਜਾਬ ਦਾ ਝੰਡਾ ਬੁਲੰਦ ਕਰਨ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਖੇਡਾਂ ਦੇ ਬਜਟ ਵਿੱਚ 55 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।



