ਵਿਜੀਲੈਂਸ ਬਿਊਰੋ ਨੇ ਜ਼ਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਜ਼ਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ ਲਈ ਸਾਲ 2002 &; 2012 ਦੌਰਾਨ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਸਰਹੱਦੀ ਚੌਕੀ ਬਣਾਉਣ ਕਰਨ ਲਈ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ।
ਉਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ, ਜੋ ਕਾਨੂੰਗੋ ਵਜੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਦੋ ਹੋਰ ਦੋਸ਼ੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ, ਜ਼ਿਲਾ ਫਿਰੋਜਪੁਰ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ, ਜ਼ਿਲਾ ਤਰਨਤਾਰਨ ਨਾਲ ਮਿਲੀਭੁਗਤ ਕਰਕੇ 1,11,08,236 ਰੁਪਏ ਦਾ ਗਬਨ ਕੀਤਾ ਸੀ। ਦੋਸ਼ੀ ਪਟਵਾਰੀ ਨੇ ਜਮੀਨ ਦੇ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਉਕਤ ਸਹਿ- ਦੋਸ਼ੀਆਂ ਦੇ ਨਾਂ ਜ਼ਮੀਨ ਦੇ ਮਾਲਕਾਂ ਵਜੋਂ ਦਰਜ ਕਰ ਦਿਤੇ ਸਨ। ਇਸ ਉਪਰੰਤ ਉਸ ਨੇ 07-11-2012 ਨੂੰ ਦੋਵਾਂ ਸਹਿ-ਦੋਸ਼ੀਆਂ ਨੂੰ ਫਰਜ਼ੀ ਰਿਕਾਰਡ ਦੇ ਅਧਾਰ ‘ਤੇ ਮੁਆਵਜ਼ੇ ਵਜੋਂ 55,54,118 ਰੁਪਏ ਦੇ ਦੋ ਚੈੱਕ ਵੀ ਜਾਰੀ ਕਰਵਾ ਦਿੱਤੇ। ਇਸ ਦੇ ਨਾਲ ਹੀ ਦੋਸ਼ੀ ਪਟਵਾਰੀ ਨੇ ਸਹਿ-ਦੋਸ਼ੀਆਂ ਨੂੰ ਆਰਥਿਕ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਸਰਕਾਰੀ ਜ਼ਮੀਨ ਦੀ ਥਾਂ ਨਾਲ ਲਗਦੀ 16 ਕਨਾਲ ਅਤੇ 16 ਮਰਲੇ ਪ੍ਰਾਈਵੇਟ ਜ਼ਮੀਨ ਐਕਵਾਇਰ ਕਰਵਾ ਦਿੱਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਮੁਕੱਦਮਾ ਨੰਬਰ 05, ਮਿਤੀ 21-02-2023 ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

Related post

ਵਿਜੀਲੈਂਸ ਬਿਊਰੋ ਨੇ ਇੰਤਕਾਲ ਦਸਤਾਵੇਜ਼ ਜਾਅਲੀ ਕਰਨ ਵਾਲੇ ਪਟਵਾਰੀ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਤਕਾਲ ਦਸਤਾਵੇਜ਼ ਜਾਅਲੀ ਕਰਨ ਵਾਲੇ ਪਟਵਾਰੀ…

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸੇਵਾਮੁਕਤ ਪਟਵਾਰੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਅਤੇ 2016 ਵਿੱਚ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ…
VIGILANCE BUREAU NABS PATWARI FOR FORGING MUTATION DOCUMENTS

VIGILANCE BUREAU NABS PATWARI FOR FORGING MUTATION DOCUMENTS

Chandigarh: The Punjab Vigilance Bureau (VB) has nabbed a Retired Patwari for accepting a bribe of Rs 2500 and furnishing forged…
ਵਿਜੀਲੈਂਸ ਬਿਊਰੋ ਨੇ ASI ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ASI ਨੂੰ 35,000 ਰੁਪਏ ਦੀ ਰਿਸ਼ਵਤ…

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ…
0 0 votes
Article Rating
Subscribe
Notify of
guest
0 Comments
Oldest
Newest Most Voted