ਵਿਜੀਲੈਂਸ ਬਿਊਰੋ ਨੇ ਇੰਤਕਾਲ ਦਸਤਾਵੇਜ਼ ਜਾਅਲੀ ਕਰਨ ਵਾਲੇ ਪਟਵਾਰੀ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਤਕਾਲ ਦਸਤਾਵੇਜ਼ ਜਾਅਲੀ ਕਰਨ ਵਾਲੇ ਪਟਵਾਰੀ ਨੂੰ ਕੀਤਾ ਕਾਬੂ

ਚੰਡੀਗੜ੍ਹ:

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸੇਵਾਮੁਕਤ ਪਟਵਾਰੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਅਤੇ 2016 ਵਿੱਚ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਮੁਲਜ਼ਮ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਜਲਾਲਾਬਾਦ ਸ਼ਹਿਰ ਵਿਖੇ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਿਟਾਇਰਡ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਰ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਪੁਲਿਸ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜੋ ਉਸ ਨੇ ਆਪਣੇ ਪਾਸੋਂ ਤਬਾਦਲਾ ਡੀਡ ਰਾਹੀਂ ਪ੍ਰਾਪਤ ਕੀਤੀ ਸੀ | ਮਾਤਾ ਕ੍ਰਿਪਾ ਰਾਣੀ ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ ‘ਤੇ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਬੈਂਕ ਨੂੰ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦਸਤਾਵੇਜ਼ਾਂ ਨੂੰ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਹੋਰ ਪੜਤਾਲ ਲਈ ਭੇਜਿਆ ਸੀ ਅਤੇ ਪਾਇਆ ਗਿਆ ਕਿ ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤਾ ਸੀ।

ਇਸ ਸਬੰਧ ਵਿਚ ਦੋਸ਼ੀ ਪਟਵਾਰੀ ਦੇ ਖਿਲਾਫ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

 

Related post

VIGILANCE BUREAU NABS PATWARI FOR FORGING MUTATION DOCUMENTS

VIGILANCE BUREAU NABS PATWARI FOR FORGING MUTATION DOCUMENTS

Chandigarh: The Punjab Vigilance Bureau (VB) has nabbed a Retired Patwari for accepting a bribe of Rs 2500 and furnishing forged…
ਵਿਜੀਲੈਂਸ ਬਿਊਰੋ ਨੇ ASI ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ASI ਨੂੰ 35,000 ਰੁਪਏ ਦੀ ਰਿਸ਼ਵਤ…

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ…
Vigilance Bureau nabs ASI for taking bribe of Rs.35,000

Vigilance Bureau nabs ASI for taking bribe of Rs.35,000

Chandigarh: The Punjab Vigilance Bureau (VB) during its ongoing campaign against corruption in the state, has nabbed an Assistant Sub Inspector…
0 0 votes
Article Rating
Subscribe
Notify of
guest
0 Comments
Oldest
Newest Most Voted